2022 ‘ਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਹਨ। ਜਿਸ ਨੂੰ ਹੁਣ ਕੁਝ ਹੀ ਸਮਾਂ ਬਾਕੀ ਹੈ। ਅਜਿਹੇ ‘ਚ ਸ਼੍ਰੋਮਣੀ ਅਕਾਲੀ ਦਲ ਬਹੁਤ ਕਮਜ਼ੋਰ ਖੜ੍ਹੀ ਨਜ਼ਰ ਆ ਰਹੀ ਹੈ। ਕਿਸਾਨ ਅੰਦੋਲਨ ਦਰਮਿਆਨ ਹੁਣ ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨੂੰ ਮਜ਼ਬੂਤ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ।

ਚੰਡੀਗੜ੍ਹ: 2022 ‘ਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਹਨ। ਜਿਸ ਨੂੰ ਹੁਣ ਕੁਝ ਹੀ ਸਮਾਂ ਬਾਕੀ ਹੈ। ਅਜਿਹੇ ‘ਚ ਸ਼੍ਰੋਮਣੀ ਅਕਾਲੀ ਦਲ ਬਹੁਤ ਕਮਜ਼ੋਰ ਖੜ੍ਹੀ ਨਜ਼ਰ ਆ ਰਹੀ ਹੈ। ਕਿਸਾਨ ਅੰਦੋਲਨ ਦਰਮਿਆਨ ਹੁਣ ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨੂੰ ਮਜ਼ਬੂਤ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ।

ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਖੇਤਰੀ ਪਾਰਟੀਆਂ ਜਿਵੇਂ ਟੀਐਮਸੀ, ਸ਼ਿਵ ਸੈਨਾ, ਇਨੈਲੋ, ਡੀਐਮਕੇ ਨੂੰ ਅਪਰੋਚ ਕੀਤਾ ਹੈ। ਉਨ੍ਹਾਂ ਕਿਹਾ 15 ਜਨਵਰੀ 2021 ਤੋਂ ਬਾਅਦ ਇਨ੍ਹਾਂ ਪਾਰਟੀਆਂ ਨਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ‘ਚ ਮੀਟਿੰਗ ਹੋਵੇਗੀ ਅਤੇ ਸਾਂਝੀ ਰਣਨੀਤੀ ਤਿਆਰ ਕੀਤੀ ਜਾਏਗੀ। ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣ ਲਈ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਕੇਂਦਰ ਸਰਕਾਰ ਨੂੰ ਜਿਹੜੇ ਕਾਨੂੰਨ ਨਹੀਂ ਬਣਾਉਣੇ ਚਾਹੀਦੇ, ਇਸ ਨੇ ਉਹ ਕਾਨੂੰਨ ਬਣਾ ਦਿੱਤੇ ਹਨ। ਅਕਾਲੀ ਆਗੂ ਪ੍ਰੇਮ ਸਿੰਘ ਚੰਦੁਮਾਜਰਾ ਨੇ ਗਵਰਨਰਾ ਦੀ ਕਾਰਵਾਈ ‘ਤੇ ਸਵਾਲ ਚੁਕੇ ਹਨ। ਚੰਦੂਮਾਜਰਾ ਨੇ ਕਿਹਾ ਕੇਰਲਾ ਦੇ ਗਵਰਨਰ ਨੇ ਵਿਧਾਨਸਭਾ ਦਾ ਸੈਸ਼ਨ ਸੱਧਣ ਤੋਂ ਨਾ ਕਰ ਦਿੱਤੀ, ਅਤੇ ਪੰਜਾਬ ਦੇ ਗਵਰਨਰ ਨੇ ਅਫਸਰਾਂ ਨੂੰ ਤਲਬ ਕਰਨਾ ਸ਼ੁਰੂ ਕਰ ਦਿੱਤਾ ਹੈ।

News Credit ABP Sanjha