ਚੰਡੀਗੜ੍ਹ, 29 ਜਨਵਰੀ

ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ ਦੀ ਪ੍ਰਵਾਨਗੀ ਤੋਂ ਬਾਅਦ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ 1 ਫਰਵਰੀ ਤੋਂ ਮੁੜ ਸ਼ੁਰੂ ਹੋਣਗੀਆਂ। ਪੰਜਾਬ ਸਿੱਖਿਆ ਵਿਭਾਗ ਨੇ ਬੁੱਧਵਾਰ ਨੂੰ ਸਾਰੇ ਸਕੂਲਾਂ ਵਿਚ ਪ੍ਰਾਇਮਰੀ ਕਲਾਸਾਂ 27 ਜਨਵਰੀ ਤੋਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਕਲਾਸ 3 ਅਤੇ 4 ਦੇ ਵਿਦਿਆਰਥੀਆਂ ਨੂੰ 27 ਜਨਵਰੀ ਤੋਂ ਸਕੂਲ ਜਾਣ ਦੀ ਆਗਿਆ ਦਿੱਤੀ ਜਾਏਗੀ ਜਦੋਂਕਿ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀ 1 ਫਰਵਰੀ ਤੋਂ ਆਪਣੇ ਕਲਾਸ ਰੂਮਾਂ ਵਿਚ ਵਾਪਸ ਆਉਣਗੇ। ਇਸ ਮਹੀਨੇ ਦੇ ਸ਼ੁਰੂ ਵਿਚ ਰਾਜ ਸਰਕਾਰ ਨੇ 5 ਤੋਂ 12 ਕਲਾਸ ਲਈ ਸਕੂਲ ਦੁਬਾਰਾ ਖੋਲ੍ਹ ਦਿੱਤੇ ਸਨ। ਮੰਤਰੀ ਨੇ ਕਿਹਾ ਕਿ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲੱਗਣਗੇ।

News Source link