ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 2 ਫਰਵਰੀ

ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ ਕਰਨ ਕਾਰਨ ਲੋਕ ਸਭਾ ਦੀ ਕਾਰਵਾਈ ਅੱਜ ਦੂਜੀ ਵਾਰ ਸ਼ਾਮ 7 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਉਧਰ ਸਰਕਾਰ ਨੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ‘ਤੇ ਬਹਿਸ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਸੰਸਦ ਦੇ ਅੰਦਰ ਅਤੇ ਬਾਹਰ ਕਿਸਾਨੀ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਤਿਆਰ ਹੈ ਪਰ ਵਿਰੋਧੀ ਧਿਰ ਗੱਲਬਾਤ ਵਿੱਚ ਵਿਘਨ ਪਾ ਕੇ ਸੰਸਦ ਦਾ ਸਮਾਂ ਬਰਬਾਦ ਕਰ ਰਹੀ ਹੈ, ਜਦੋਂ ਕਿ ਅੱਜ ਪ੍ਰਸ਼ਨ ਕਾਲ ਦੌਰਾਨ ਉਹ ਕਿਸਾਨ ਭਲਾਈ ਬਾਰੇ ਵਿਚਾਰ-ਵਟਾਂਦਰੇ ਕਰ ਸਕਦੀ ਹੈ।

News Source link