ਪੱਤਰ ਪ੍ਰੇਰਕ

ਨਵੀਂ ਦਿੱਲੀ, 3 ਫਰਵਰੀ

ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਵੱਲੋਂ ਕਿਸਾਨਾਂ ਨੂੰ ਅਤਿਵਾਦੀ ਅਤੇ ਵੱਖਵਾਦੀ ਦੱਸਣ ‘ਤੇ ਜਾਗੋ ਪਾਰਟੀ ਨੇ ਉਸ ਦਾ ਟਵਿੱਟਰ ਅਕਾਊਂਟ ਬੰਦ ਕਰਾਉਣ ਲਈ ਟਵਿੱਟਰ ਦੇ ਐੱਮਡੀ ਨੂੰ ਲੀਗਲ ਨੋਟਿਸ ਭੇਜਿਆ ਹੈ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਆਪਣੇ ਵਕੀਲ ਨਗਿੰਦਰ ਬੈਨੀਪਾਲ ਰਾਹੀਂ ਭਿਜਵਾਏ ਨੋਟਿਸ ‘ਚ ਟਵਿੱਟਰ ਨੂੰ ਨੋਟਿਸ ਮਿਲਣ ਦੇ ਤਿੰਨ ਦਿਨਾਂ ਦੇ ਅੰਦਰ ਕੰਗਨਾ ਦਾ ਅਕਾਊਂਟ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ। ਜੀਕੇ ਨੇ ਦੱਸਿਆ ਕਿ ਸਿੱਖਾਂ ਖ਼ਿਲਾਫ਼ ਜ਼ਹਿਰ ਉਗਲਣ ਵਾਲੇ ਸਾਰੇ ਲੋਕ ਉਨ੍ਹਾਂ ਦੇ ਨਿਸ਼ਾਨੇ ‘ਤੇ ਹਨ। ਉਨ੍ਹਾਂ ਕਿਹਾ ਕਿ ਕੰਗਨਾ ਕਿਸਾਨ ਅੰਦੋਲਨ ਤੋਂ ਬਾਅਦ ਆਪਣੇ ਟਵੀਟਾਂ ਰਾਹੀਂ ਲਗਾਤਾਰ ਕਿਸਾਨਾਂ ਨੂੰ ਅਤਿਵਾਦੀ ਅਤੇ ਦੇਸ਼ ਵਿਰੋਧੀ ਦੱਸ ਰਹੀ ਹੈ ਜਦਕਿ ਇਸ ਬਾਰੇ ਕੰਗਨਾ ਕੋਲ ਕੋਈ ਸਬੂਤ ਨਹੀਂ ਹਨ।

News Source link