ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 4 ਫਰਵਰੀ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਕਿਹਾ ਹੈ ਕਿ ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਕਿਸੇ ਵੀ ਉਮੀਦਵਾਰ ਨੂੰ ਕਿਸਾਨੀ ਨਾਲ ਸਬੰਧਤ ਚੋਣ ਨਿਸ਼ਾਨ ਅਲਾਟ ਨਾ ਕੀਤਾ ਜਾਵੇ। ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੇਹਰ ਸਿੰਘ ਥੇੜ੍ਹੀ, ਜ਼ਿਲ੍ਹਾ ਰਵਿੰਦਰ ਸਿੰਘ ਦੇਹਕਲਾਂ, ਗਿਆਨ ਸਿੰਘ ਧੜਾਕ ਅਤੇ ਹੋਰਨਾਂ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਸਮੇਤ ਸੂਬੇ ਦੇ ਸਮੂਹ ਜ਼ਿਲ੍ਹਾ ਚੋਣਕਾਰ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਤੋਂ ਮੰਗ ਕੀਤੀ ਹੈ ਕਿ ਮਿਉਂਸਪਲ ਚੋਣਾਂ ਸਬੰਧੀ ਭਲਕੇ ਸ਼ੁੱਕਰਵਾਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਸਮੇਂ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਸਿਆਸੀ ਪਾਰਟੀ ਜਾਂ ਆਜ਼ਾਦ ਚੋਣਾਂ ਲੜਨ ਵਾਲੇ ਕਿਸੇ ਉਮੀਦਵਾਰ ਨੂੰ ਕਿਰਸਾਨੀ ਅਤੇ ਖੇੜੀਬਾੜੀ ਨਾਲ ਸਬੰਧਤ ਚੋਣ ਨਿਸ਼ਾਨ ਅਲਾਟ ਨਾ ਕੀਤਾ ਜਾਵੇ।

News Source link