ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 4 ਫਰਵਰੀ

ਬਜਟ ਸੈਸ਼ਨ ਦੌਰਾਨ ਕਾਂਗਰਸੀ ਆਗੂ ਦੀਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਿਸਾਨਾਂ ਦਾ ਵਿਰੋਧ ਅੱਜ 76ਵੇਂ ਵਿੱਚ ਦਾਖਲ ਹੋਇਆ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਨਾਲ 11 ਵਾਰ ਗੱਲਬਾਤ ਕਰਨ ਤੋਂ ਬਾਅਦ ਵੀ ਵਿਰੋਧ ਜਾਰੀ ਹਨ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਉਨ੍ਹਾਂ ਕਿਸਾਨਾਂ ਦੀ ਸੂਚੀ ਵੀ ਦਿੱਤੀ ਜਿਹੜੇ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਮਰ ਚੁੱਕੇ ਸਨ। ਉਨ੍ਹਾਂ ਕਿਹਾ: “ਵਿਰੋਧ ਪ੍ਰਦਰਸ਼ਨ ਦੌਰਾਨ 194 ਦੇ ਕਰੀਬ ਕਿਸਾਨ ਮਾਰੇ ਗਏ ਹਨ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਖ ਰਹੇ ਹਨ ਕਿ ਉਨ੍ਹਾਂ ਤੇ ਕਿਸਾਨਾਂ ਵਿਚਾਲੇ ਸਿਰਫ਼ ਇਕ ਫੋਨ ਕਾਲ ਹੈ ਪਰ ਹਾਲੇ ਤੱਕ ਇਹ ਪਤਾ ਨਹੀਂ ਲੱਗਿਆ ਕਿ ਫੋਨ ਕਾਲ ਵਿਚਾਲੇ ਕੌਣ ਹੈ, ਜੋ ਗੱਲ ਨਹੀਂ ਕਰਨ ਦੇ ਰਿਹਾ।

News Source link