ਨਵੀਂ ਦਿੱਲੀ, 4 ਫਰਵਰੀ

ਰਾਜ ਸਭਾ ਵਿਚ ਵੀਰਵਾਰ ਨੂੰ ਵੱਖ-ਵੱਖ ਵਿਰੋਧੀ ਪਾਰਟੀਆਂ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਪ੍ਰਤੀ ਸਰਕਾਰ ਦੇ ਰਵੱਈਏ ‘ਤੇ ਸੁਆਲ ਉਠਾਏ। ਸੱਤਾਧਾਰੀ ਪਾਰਟੀ ਭਾਜਪਾ ਨੇ ਦਾਅਵਾ ਕੀਤਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਤਰੱਕੀ ਲਈ ਨਵੇਂ ਕਾਨੂੰਨ ਲਾਗੂ ਕੀਤੇ ਗਏ ਹਨ। ਵਿਰੋਧੀ ਧਿਰਾਂ ਨੇ ਸਵਾਲ ਕੀਤਾ ਕਿ ਕਿਸਾਨਾਂ ਨੂੰ ਅੰਦੋਲਨ ਕਰਨ ਦੀ ਨੌਬਤ ਕਿਉਂ ਆਈ। ਇਸ ਦੇ ਨਾਲ ਵਿਰੋਧੀ ਦਲਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦਾ ਦਰਦ ਸਮਝੇ ਤੇ ਉਸ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰੇ।

News Source link