ਨਵੀਂ ਦਿੱਲੀ, 6 ਫਰਵਰੀ

ਪੰਜਾਬ, ਹਰਿਆਣ ਅਤੇ ਦੇਸ਼ ਦੇ ਹੋਰ ਸੂਬਿਆਂ ਵਿੱਚ ‘ਚੱਕਾ ਜਾਮ’ ਦੀ ਸਫਲਤਾ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਟਾਲਣ ਦੀ ਤਜਵੀਜ਼ ਮਨਜ਼ੂਰ ਨਹੀਂ ਹੈ ਅਤੇ ਕੇਂਦਰ ਸਰਕਾਰ ਨਵੀਂ ਤਜਵੀਜ਼ ਦੀ ਪੇਸ਼ਕਸ਼ ਨਾਲ ਗੱਲਬਾਤ ਸ਼ੁਰੂ ਕਰੇ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ 12 ਤੋਂ 3 ਵਜੇ ਤੱਕ ਦਿੱਤੇ ਚੱਕਾ ਜਾਮ ਦੇ ਸੱਦੇ ਨੂੰ ਦੇਸ਼ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸ ਤੋਂ ਸਾਬਤ ਹੁੰਦਾ ਹੈ ਕਿ ਕਿਸਾਨ ਆਪਣੇ ਹੱਕਾਂ ਲਈ ਇਕਜੁੱਟ ਹਨ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ, ”ਅਸੀਂ ਸਰਕਾਰ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਖੇਤੀ ਕਾਨੂੰਨਾਂ ਸਬੰਧੀ ਤਜਵੀਜ਼ ਸਾਨੂੰ ਮਨਜ਼ੂਰ ਨਹੀਂ ਹੈ। ਉਸ ਨੂੰ ਹੁਣ ਨਵੀਂ ਤਜਵੀਜ਼ ਨਾਲ ਮੇਜ ‘ਤੇ ਆਉਣਾ ਚਾਹੀਦਾ ਹੈ। ਅਸੀਂ ਗੱਲਬਾਤ ਲਈ ਤਿਆਰ ਹਾਂ ਅਤੇ ਗੇਂਦ ਸਰਕਾਰ ਦੇ ਪਾਲੇ ਵਿੱਚ ਹੈ।” ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਤਿੰਨ ਖੇਤੀ ਕਾਨੂੰਨ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਉਪਰ ਦ੍ਰਿੜ੍ਹ ਹੈ। -ਪੀਟੀਆਈ

News Source link