ਜੋਗਿੰਦਰ ਸਿੰਘ ਓਬਰਾਏ
ਖੰਨਾ, 9 ਫ਼ਰਵਰੀ

ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 132ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ ਅਤੇ ਭੁੱਖ ਹੜਤਾਲ ਦੇ 83ਵੇਂ ਦਿਨ ਹਰੀ ਸਿੰਘ ਅਤੇ ਮਹਿੰਦਪਾਲ ਹੜਤਾਲ ‘ਤੇ ਬੈਠੇ। ਇਸ ਮੌਕੇ ਗੁਰਦੀਪ ਸਿੰਘ ਭੱਟੀ ਅਤੇ ਕਸ਼ਮੀਰਾ ਸਿੰਘ ਮਾਜਰਾ ਨੇ ਕਿਹਾ ਕਿ ਰਾਜ ਭਰ ਵਿਚ ਹੋ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲੜ ਰਹੇ ਭਾਜਪਾ ਉਮੀਦਵਾਰਾਂ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਨਗਰ ਕੌਂਸਲ ਖੰਨਾ ਦੀ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਖਿਲਾਫ਼ ਕਿਸਾਨ ਜੱਥੇਬੰਦੀਆਂ ਨੇ ਮੋਰਚਾ ਖੋਲ੍ਹਿਆ। ਇਸ ਦੌਰਾਨ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ‘ਮੋਦੀ ਸਰਕਾਰ ਹਾਏ-ਹਾਏ’ ਦਾ ਨਾਅਰੇ ਲਾਉਂਦਿਆਂ ਰੋਸ ਮਾਰਚ ਕਰ ਕੇ ਲੋਕਾਂ ਨੂੰ ਭਾਜਪਾ ਖਿਲਾਫ਼ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਭਾਜਪਾ ਉਮੀਦਵਾਰਾਂ ਦੇ ਦਫ਼ਤਰਾਂ ਅੱਗੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

News Source link