ਨਵੀਂ ਦਿੱਲੀ, 10 ਫਰਵਰੀ

ਪ੍ਰਮੁੱਖ ਆਰਥਿਕ ਸਲਾਹਕਾਰ ਸੰਜੀਵ ਸਨਿਆਲ ਨੇ ਕਿਹਾ ਕਿ ਸਰਕਾਰ ਨਵੇਂ ਖੇਤੀ ਕਾਨੂੰਨਾਂ ਨੂੰ ‘ਤੇ ਲਾਗੂ ਕਰਨ ਲਈ ਦ੍ਰਿੜ ਹੈ ਕਿਉਂਕਿ ਉਹ ਛੋਟੇ ਕਿਸਾਨਾਂ ਲਈ ਵਧੀਆ ਹਨ। ਮਾਰਕੀਟ ਸੁਧਾਰਾਂ ਦੇ ਹਿੱਸੇ ਵਜੋਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਰਤ ਕਾਨੂੰਨਾਂ ਵਿਚ ਵੀ ਤਬਦੀਲੀਆਂ ਲਿਆਂਦੀਆਂ ਹਨ। ਉਨ੍ਹਾਂ ਨੇ ਪਬਲਿਕ ਅਫੇਅਰਜ਼ ਫੋਰਮ ਆਫ਼ ਇੰਡੀਆ ਵੱਲੋਂ ਕਰਵਾਈ ਵਰਚੁਅਲ ਕਾਨਫਰੰਸ ਵਿੱਚ ਕਿਹਾ ਕਿ ਦਰਜਨਾਂ ਕਿਰਤ ਕਾਨੂੰਨਾਂ ਦੀ ਥਾਂ ਹੁਣ ਚਾਰ ਕਾਨੂੰਨ ਹਨ। ਉਨ੍ਹਾਂ ਕਿਹਾ, “ਅਸੀਂ ਬਹੁਤ ਸਾਰੇ ਬੇਲੋੜੇ ਨਿਯਮਾਂ ਨੂੰ ਹਟਾ ਦਿੱਤ ਤੇ ਉਹੀ ਅਸੀਂ ਖੇਤੀ ਕਾਨੂੰਨਾਂ ਨਾਲ ਕੀਤਾ ਹੈ। ਇਨ੍ਹਾਂ ਕਾਨੂੰਨਾਂ ਉੱਤੇ 20-30 ਸਾਲਾਂ ਤੋਂ ਬਹਿਸ ਚੱਲ ਰਹੀ ਹੈ।

News Source link