ਨਵੀਂ ਦਿੱਲੀ, 11 ਫਰਵਰੀ

ਦਿੱਲੀ ਹਾਈ ਕੋਰਟ ਨੇ ਗਣਤੰਤਰ ਦਿਵਸ ‘ਤੇ ਟਰੈਕਟਰ ਪਰੇਡ ਦੌਰਾਨ 25 ਸਾਲਾ ਕਿਸਾਨ ਨਵਰੀਤ ਸਿੰਘ ਦੀ ਮੌਤ ਦੇ ਮਾਮਲੇ ਦੀ ਜਾਂਚ ਅਦਾਲਤ ਦੀ ਨਿਗਰਾਨੀ ਹੇਠ ਐੱਸਆਈਟੀ ਤੋਂ ਕਰਵਾਉਣ ਦੀ ਮੰਗ ‘ਤੇ ਦਿੱਲੀ ਸਰਕਾਰ ਅਤੇ ਪੁਲੀਸ ਤੋਂ ਜਵਾਬ ਮੰਗਿਆ ਹੈ। ਜਸਟਿਸ ਯੋਗੇਸ਼ ਖੰਨਾ ਨੇ ਦਿੱਲੀ ਸਰਕਾਰ, ਦਿੱਲੀ ਪੁਲੀਸ, ਉੱਤਰ ਪ੍ਰਦੇਸ਼ ਪੁਲੀਸ ਅਤੇ ਰਾਮਪੁਰ ਦੇ ਜ਼ਿਲ੍ਹਾ ਹਸਪਤਾਲ ਦੇ ਮੁੱਖ ਮੈਡੀਕਲ ਅਫਸਰ (ਸੀਐਮਓ) ਨੂੰ ਨੋਟਿਸ ਜਾਰੀ ਕੀਤੇ। ਇਸੇ ਹਸਪਤਾਲ ਵਿੱਚ ਨਵਰੀਤ ਸਿੰਘ ਦਾ ਪੋਸਟਮਾਰਟਮ ਹੋਇਆ ਸੀ। ਅਦਾਲਤ ਨੇ ਮਰਹੂਮ ਦੇ ਦਾਦਾ ਦੇ ਪਟੀਸ਼ਨ ‘ਤੇ ਇਹ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪੋਤੇ ਦੇ ਸਿਰ ਵਿੱਚ ਗੋਲੀ ਦੇ ਜ਼ਖ਼ਮ ਸਨ। ਅਦਾਲਤ ਨੇ ਦਿੱਲੀ ਪੁਲੀਸ ਨੂੰ ਜਾਂਚ ਬਾਰੇ ਸੁਣਵਾਈ ਦੀ ਅਗਲੀ ਤਰੀਕ 26 ਫਰਵਰੀ ਤੱਕ ਸਥਿਤੀ ਰਿਪੋਰਟ ਦਾਖਲ ਕਰਨ ਦਾ ਹੁਕਮ ਵੀ ਦਿੱਤਾ ਹੈ।

News Source link