ਟਿ੍ਰਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਫਰਵਰੀ

ਰਾਗੀਆਂ ਨੂੰ ਲਗਪਗ 40 ਸਾਲ ਕੀਰਤਨ ਸਿਖਲਾਈ ਦੇਣ ਵਾਲੇ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਤਸਵੀਰ ਸ਼੍ਰੋਮਣੀ ਕਮੇਟੀ ਵਲੋਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ। ਉਨ੍ਹਾਂ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨਾਲ ਮੀਟਿੰਗ ਕੀਤੀ। ਪ੍ਰੋ. ਨਾਜ਼ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਚ ਰਾਗੀ ਜਥਿਆਂ ਨੂੰ ਕੀਰਤਨ ਦੀ ਸਿਖਲਾਈ ਦਿੰਦੇ ਰਹੇ ਹਨ। ਉਨ੍ਹਾਂ ਕੋਲੋਂ ਕੌਮ ਦੇ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ, ਭਾਈ ਰਾਵਿੰਦਰ ਸਿੰਘ, ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਕੀਰਤਨੀ ਜਥਿਆਂ ਨੇ ਸਿਖਲਾਈ ਪ੍ਰਾਪਤ ਕੀਤੀ ਹੈ। ਬੀਬੀ ਜਗੀਰ ਕੌਰ ਨੇ ਰਾਗੀ ਜਥਿਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

News Source link