ਮਹਿੰਦਰ ਸਿੰਘ ਰੱਤੀਆਂ

ਮੋਗਾ, 16 ਫਰਵਰੀ

ਇਥੇ ਜ਼ਿਲ੍ਹੇ ਦੇ ਬਾਘਾਪੁਰਾਣਾ ਕਸਬਾ ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਦੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨਾਲ ਜੁੜੇ ਕਿਸਾਨ ਜਗਦੇਵ ਸਿੰਘ ਉਰਫ਼ ਜੱਗਾ (50) ਦੀ ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਬਿਮਾਰੀ ਦੀ ਹਾਲਤ ਵਿੱਚ ਪਰਤਣ ਮਗਰੋਂ ਹਸਪਤਾਲ ਵਿੱਚ ਮੌਤ ਹੋ ਗਈ ਹੈ। ਯੂਨੀਅਨ ਦੇ ਸੂਬਾ ਆਗੂ ਗੁਰਦੀਪ ਸਿੰਘ ਵੈਰੋਕੇ ਨੇ ਦੱਸਿਆ ਕਿ ਕਿਸਾਨ ਜਗਦੇਵ ਸਿੰਘ ਦੀ ਦਿੱਲੀ ਮੋਰਚੇ ਦੌਰਾਨ ਸਿਹਤ ਵਿਗੜਨ ਕਰਕੇ ਮੋਗਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਲਿਆਂਦਾ ਗਿਆ। ਬਾਅਦ ਵਿੱਚ ਫਰੀਦਕੋਟ ਮੈਡੀਕਲ ਕਾਲਜ ਵਿਖੇ ਲਿਜਾਇਆ ਗਿਆ, ਜਿਥੋਂ ਉਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਭੇਜਿਆ ਗਿਆ, ਜਿਥੇ ਕਿਸਾਨ ਜਗਦੇਵ ਸਿੰਘ ਉਰਫ਼ ਜੱਗਾ ਦਮ ਤੋੜ ਗਿਆ।

News Source link