ਨਵੀਂ ਦਿੱਲੀ, 16 ਫਰਵਰੀ

ਸੁਪਰੀਮ ਕੋਰਟ ਨੇ ਭਾਰਤ ਵਿੱਚ ‘ਵਿਸ਼ਵ ਪੱਧਰੀ ਯੂਨੀਵਰਸਿਟੀ’ ਸਥਾਪਤ ਕਰਨ ਸਬੰਧੀ ਪਟੀਸ਼ਨ ਅੱਜ ਰੱਦ ਕਰ ਦਿੱਤੀ ਅਤੇ ਕਿਹਾ ਕਿ ਅਜਿਹੀ ਪਟੀਸ਼ਨ ‘ਤੇ ਸੁਣਵਾਈ ਨਹੀਂ ਹੋ ਸਕਦੀ। ਚੀਫ਼ ਜਸਟਿਸ ਐੱਸਏ ਬੋਬੜੇ ਅਤੇ ਜਸਟਿਸ ਏਐੱਸ ਬੋਪੰਨਾ ਅਤੇ ਵੀ ਰਾਮਾਸੁਬਰਾਮਨੀਅਨ ਆਧਾਰਤ ਤਿੰਨ ਮੈਂਬਰੀ ਬੈਂਚ ਨੇ ਐੱਨਜੀਓ ਬਨਾਮਲੀ ਦਾਸ ਵੈੱਲਫੇਅਰ ਐਂਡ ਡਿਵੈਲਪਮੈਂਟ ਫਾਊਡੇਸ਼ਨ ਵੱਲੋਂ ਪਾਈ ਪਟੀਸ਼ਨ ਖਾਰਜ ਕਰ ਦਿੱਤੀ। ਸਿਖਰਲੀ ਅਦਾਲਤ ਨੇ ਕਿਹਾ, ”ਅਜਿਹੀ ਪਟੀਸ਼ਨ ‘ਤੇ ਸੁਣਵਾਈ ਨਹੀਂ ਹੋ ਸਕਦੀ। ਸਿੱਖਿਆ ਮੰਤਰਾਲੇ ਕੋਲ ਜਾਓ। ਪਟੀਸ਼ਨ ਖਾਰਜ ਕੀਤੀ ਜਾਂਦੀ ਹੈ।” ਐੱਨਜੀਓ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਸੀ ਕਿ ਭਾਰਤ ਵਿੱਚ ਵਿਸ਼ਵ ਪੱਧਰ ਦੀ ਕੋਈ ਯੂਨੀਵਰਸਿਟੀ ਨਹੀਂ ਹੈ ਅਤੇ ਅਜਿਹੀ ਯੂਨੀਵਰਸਿਟੀ ਸਥਾਪਤ ਕਰਨ ਸਬੰਧੀ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। -ਪੀਟੀਆਈ

News Source link