ਮਹਿੰਦਰ ਸਿੰਘ ਰੱਤੀਆਂ

ਮੋਗਾ, 17 ਫਰਵਰੀ

ਮੋਗਾ ਨਗਰ ਨਿਗਮ ਚੋਣ ‘ਚ ਵੋਟਰਾਂ ਨੇ ਕਾਂਗਰਸ ਪਾਰਟੀ ਅਤੇ ਹਾਕਮ ਧਿਰ ਵਿਧਾਇਕ ਤੋਂ ਇਲਾਵਾ ਹੋਰਨਾਂ ਪਾਰਟੀ ਦੇ ਆਗੂਆਂ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ ਦਲ ਗੁਆਚਿਆ ਅਧਾਰ ਮੁੜ ਮਜ਼ਬੂਤ ਕਰਨ ਵਿੱਚ ਸਫ਼ਲ ਰਿਹਾ ਜਦੋਂ ਕਿ ਭਾਜਪਾ ਤੇ ‘ਆਪ’ ਨੂੰ ਨਮੋਸ਼ੀ ਭਰੀ ਹਾਰ ਦਾ ਮੂੰਹ ਦੇਖਣਾ ਪਿਆ ਹੈ। ਵਾਰਡ ਨੰਬਰ 1 ਵਿੱਚੋਂ ਕਾਂਗਰਸ ਵਿਧਾਇਕ ਡਾ. ਹਰਜੋਤ ਕਮਲ ਦੀ ਪਤਨੀ ਡਾ.ਰਾਜਿੰਦਰ ਕੌਰ ਨੂੰ ਅਕਾਲੀ ਉਮੀਦਵਾਰ ਸਾਬਕਾ ਕੌਂਸਲਰ ਹਰਵਿੰਦਰ ਕੌਰ ਗਿੱਲ ਹੱਥੋਂ 151 ਵੋਟਾਂ ਦੇ ਫਰਕ ਨਾਲ ਹਾਰ ਦਾ ਮੂੰਹ ਵੇਖਣਾ ਪਿਆ।ਵਾਰਡ ਨੰਬਰ 19 ਅਤੇ 20 ਤੋਂ ਪਤੀ-ਪਤਨੀ ਨੇ ਜਿੱਤ ਹਾਸਲ ਕੀਤੀ ਹੈ। ਇਥੇ ਕਾਂਗਰਸ ਨੂੰ 50 ‘ਚੋਂ 20 ਸੀਟਾਂ, ਅਕਾਲੀ ਦਲ 15, ਆਜ਼ਾਦ 10, ‘ਆਪ’ 4 ਤੇ ਭਾਜਪਾ ਨੂੰ 1 ਸੀਟ ਮਿਲੀ। ਕਿਸੇ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ ਮੇਅਰ ਬਣਾਉਣ ਵਿੱਚ ਆਜ਼ਾਦ ਜਿੱਤੇ ਉਮੀਦਵਾਰਾਂ ਦੀ ਅਹਿਮ ਭੂਮਿਕਾ ਹੋਵੇਗੀ। ਇਹ ਨਤੀਜੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੂੰ ਸਬਕ ਹਨ।

ਹੁਸ਼ਿਆਰਪੁਰ ਵਿੱਚ ਕਾਂਗਰਸ ਦੀ ਚੜ੍ਹਤ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਹੁਸ਼ਿਆਰਪੁਰ ਨਗਰ ਨਿਗਮ ਦੀਆਂ 50 ਸੀਟਾਂ ਵਿਚੋਂ 41 ਸੀਟਾਂ ਜਿੱਤ ਕੇ ਕਾਂਗਰਸ ਨੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਭਾਜਪਾ ਨੇ 4 ਤੇ 3 ਵਾਰਡਾਂ ਵਿੱਚ ਆਜ਼ਾਦਾ ਉਮੀਦਵਾਰ ਜਿੱਤੇ। ਆਮ ਆਦਮੀ ਪਾਰਟੀ ਨੇ ਦੋ ਵਾਰਡਾਂ ਵਿੱਚ ਜਿੱਤ ਹਾਸਲ ਕੀਤੀ।

News Source link