ਚੇਨੱਈ: ਭਾਰਤ ਨੇ ਇੰਗਲੈਂਡ ਨੂੰ ਦੂਜੇ ਟੈਸਟ ਮੈਚ ਵਿਚ 317 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਲੜੀ 1-1 ਨਾਲ ਬਰਾਬਰ ਕਰ ਦਿੱਤੀ ਹੈ। ਇਸ ਜਿੱਤ ਨਾਲ ਭਾਰਤ ਦੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਪੁੱਜਣ ਦੀਆਂ ਉਮੀਦਾਂ ਬਰਕਰਾਰ ਹਨ। ਭਾਰਤੀ ਟੀਮ ਵਲੋਂ ਅਕਸ਼ਰ ਪਟੇਲ ਨੇ 60 ਦੌੜਾਂ ਦੇ ਪੰਜ ਵਿਕਟਾਂ ਹਾਸਲ ਕੀਤੀਆਂ। ਇੰਗਲੈਂਡ ਦੀ ਦੂਜੀ ਪਾਰੀ ਵਿਚ ਰਵੀਚੰਦਰਨ ਅਸ਼ਵਿਨ ਨੇ 53 ਦੌੜਾਂ ਦੇ ਕੇ 3 ਵਿਕਟਾਂ ਤੇ ਕੁਲਦੀਪ ਯਾਦਵ ਨੇ 25 ਦੌੜਾਂ ਦੇ ਕੇ ਦੋ ਵਿਕਟਾਂ ਹਾਸਲ ਕੀਤੀਆਂ। ਇੰਗਲੈਂਡ ਦੀ ਟੀਮ ਨੂੰ ਜਿੱਤਣ ਲਈ 482 ਦੌੜਾਂ ਚਾਹੀਦੀਆਂ ਸਨ ਪਰ ਮਹਿਮਾਨ ਟੀਮ 164 ਦੌੜਾਂ ‘ਤੇ ਹੀ ਸਿਮਟ ਗਈ। ਇਸ ਪਿੱਚ ‘ਤੇ ਸਪਿੰਨਰਾਂ ਨੂੰ ਮਿਲ ਰਹੀ ਟਰਨ ਨੂੰ ਲੈ ਕੇ ਵੀ ਇੰਗਲੈਂਡ ਦੇ ਸਾਬਕਾ ਖਿਡਾਰੀਆਂ ਨੇ ਆਲੋਚਨਾ ਕੀਤੀ ਹੈ। ਦੂਜੇ ਪਾਸੇ ਇਸ ਜਿੱਤ ਨਾਲ ਭਾਰਤੀ ਟੀਮ ਆਈਸੀਸੀ ਟੈਸਟ ਰੈਂਕਿੰਗ ਵਿਚ ਦੂਜੇ ਸਥਾਨ ‘ਤੇ ਪੁੱਜ ਗਈ ਹੈ ਜਦਕਿ ਸਿਖਰ ‘ਤੇ ਨਿਊਜ਼ੀਲੈਂਡ ਦੀ ਟੀਮ ਹੈ।
-ਪੀਟੀਆਈ

News Source link