ਪੈਲਾਂ (ਪੱਛਮੀ ਬੰਗਾਲ), 18 ਫਰਵਰੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਉਸ ਦੇ ਭਤੀਜੇ ਅਭਿਸ਼ੇਕ ਬੈਨਰਜੀ ਖ਼ਿਲਾਫ਼ ਚੋਣ ਲੜਨ ਦੀ ਹਿੰਮਤ ਦਿਖਾਉਣ ਤੇ ਉਸ ਤੋਂ ਬਾਅਦ ਉਸ ਖ਼ਿਲਾਫ ਚੋਣ ਲੜਨ। ਉਨ੍ਹਾਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਾਹ ਅਕਸਰ ਦੋਸ਼ ਲਾਉਂਦੇ ਰਹਿੰਦੇ ਹਨ ਕਿ ਪਰਿਵਾਰਵਾਦ ਕਾਰਨ ਉਸ ਦਾ ਭਤੀਜਾ ਇਕ ਦਿਨ ਪਾਰਟੀ ਵਲੋਂ ਮੁੱਖ ਮੰਤਰੀ ਬਣਾਇਆ ਜਾਵੇਗਾ ਪਰ ਸਚਾਈ ਹੈ ਕਿ ਉਸ ਦਾ ਭਤੀਜਾ ਲੋਕਾਂ ਵਲੋਂ ਮਿਲੇ ਹੁੰਗਾਰੇ ਨੂੰ ਤਰਜੀਹ ਦਿੰਦਾ ਹੈ। ਉਸ ਦਾ ਭਤੀਜਾ ਸੌਖੇ ਤਰੀਕੇ ਨਾਲ ਰਾਜ ਸਭਾ ਮੈਂਬਰ ਬਣ ਕੇ ਸੰਸਦ ਮੈਂਬਰ ਬਣ ਸਕਦਾ ਸੀ ਪਰ ਉਸ ਨੇ ਚੁਣੌਤੀ ਕਬੂਲ ਕਰਦਿਆਂ ਲੋਕ ਸਭਾ ਦੀ ਚੋਣ ਲੜਨ ਦਾ ਫੈਸਲਾ ਕੀਤਾ। ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਸਵਾਲ ਕੀਤਾ ਕਿ ਕਿਵੇਂ ਉਸ ਦਾ ਲੜਕਾ ਭਾਰਤੀ ਕ੍ਰਿਕਟ ਬੋਰਡ ਦੇ ਪ੍ਰਬੰਧਕਾਂ ਵਿਚ ਸ਼ਾਮਲ ਹੋ ਗਿਆ ਤੇ ਲੱਖਾਂ ਕਰੋੜਾਂ ਰੁਪਏ ਬਣਾਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪਿਛਲੇ ਸਾਰੇ ਰਿਕਾਰਡ ਤੋੜ ਕੇ ਵੱਧ ਤੋਂ ਵੱਧ ਸੀਟਾਂ ਹਾਸਲ ਕਰੇਗੀ।-ਪੀਟੀਆਈ

News Source link