ਰਮੇਸ਼ ਭਾਰਦਵਾਜ
ਲਹਿਰਾਗਾਗਾ, 18 ਫਰਵਰੀ

ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ‘ਤੇ ਧਰਨਾ 141ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਲੀਲਾ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਰਾਮਚੰਦ ਸਿੰਘ ਚੋਟੀਆਂ, ਜਗਦੀਪ ਸਿੰਘ ਲਹਿਲ ਖੁਰਦ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਜਸ਼ਨਦੀਪ ਕੋਰ ਪਸ਼ੌਰ, ਰੁਪਿੰਦਰ ਕੌਰ ਭੁਟਾਲ ਕਲਾ, ਜਸਵਿੰਦਰ ਕੌਰ ਗਾਗਾ ਨੇ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ਼ ਲੋਕਾਂ ਦਾ ਹੜ੍ਹ ਵਧਦਾ ਜਾ ਰਿਹਾ ਹੈ।

News Source link