ਨਵੀਂ ਦਿੱਲੀ, 19 ਫਰਵਰੀ

ਟੂਲਕਿੱਟ ਦੇ ਮਾਮਲੇ ਵਿੱਚ ਇਥੋਂ ਦੇ ਵਧੀਕ ਚੀਫ ਮੈਟਰੋਪੋਲਿਟਨ ਮੈਜਿਸਟਰੇਟ ਅਕਾਸ਼ ਜੈਨ ਨੇ ਵਾਤਾਵਰਨ ਕਾਰਕੁਨ 21 ਸਾਲ ਦੀ ਦਿਸ਼ਾ ਰਵੀ ਨੂੰ ਤਿੰਨ ਦਿਨ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਟੂਲਕਿੱਟ ਮਾਮਲੇ ਵਿੱਚ ਦਿਸ਼ਾ ਰਵੀ ਖ਼ਿਲਾਫ਼ ਦਰਜ ਐੱਫਆਈਆਰ ਦੀ ਜਾਂਚ ਬਾਰੇ ਕੁਝ ਮੀਡੀਆ ਰਿਪੋਰਟਾਂ ‘ਸਨਸਨੀਖੇਜ਼’ ਹੋਣ ਵੱਲ ਇਸ਼ਾਰਾ ਕਰਦੀਆਂ ਹਨ। ਅਦਾਲਤ ਨੇ ਇਸ ਪੜਾਅ ‘ਤੇ ਅਜਿਹੀ ਸਮੱਗਰੀ ਨੂੰ ਹਟਾਉਣ ਦੇ ਆਦੇਸ਼ਾਂ ਤੋਂ ਇਨਕਾਰ ਕਰ ਦਿੱਤਾ ਪਰ ਮੀਡੀਆ ਅਦਾਰਿਆਂ ਨੂੰ ਲੀਕ ਹੋਈ ਜਾਂਚ ਸਮੱਗਰੀ ਦਾ ਪ੍ਰਸਾਰਣ ਨਾ ਕਰਨ ਲਈ ਵੀ ਕਿਹਾ। ਵਰਨਣਯੋਗ ਹੈ ਕਿ ਕਿਸਾਨਾਂ ਦੇ ਪ੍ਰਦਰਸ਼ਨਾਂ ਦੇ ਸਮਰਥਨ ਵਿੱਚ ਟੂਲਕਿੱਟ ਨੂੰ ਸਾਂਝਾ ਕਰਨ ਵਿੱਚ ਕਥਿਤ ਭੂਮਿਕਾ ਕਾਰਨ ਦਿਸ਼ਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

News Source link