ਰਮੇਸ਼ ਭਾਰਦਵਾਜ
ਲਹਿਰਾਗਾਗਾ, 19 ਫਰਵਰੀ

ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ‘ਤੇ ਧਰਨਾ 142ਵੇਂ ਜਾਰੀ ਰਿਹਾ। ਬਲਾਕ ਪ੍ਰਧਾਨ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਿਛਲੇ ਸਮੇਂ ਤੋਂ ਚੱਲ ਰਹੇ ਕਿਸਾਨੀ ਘੋਲ ਵਿਚ ਮਜ਼ਦੂਰਾਂ ਦੀ ਸ਼ਿਰਕਤ ਵੱਧ ਹੋਈ ਹੈ। ਅੱਜ ਨੇੜਲੇ ਪਿੰਡ ਗੋਬਿੰਦਪੁਰਾ ਜਵਾਹਵਾਲਾ, ਕੋਟੜਾ,ਬਖੋਰਾ ਖੁਰਦ,ਬਖੋਰਾ ਕਲਾ 20 ਫਰਵਰੀ ਨੂੰ ਨੰਗਲਾ, ਖੋਖਰ ਕਲਾਂ, ਖੋਖਰ ਖੁਰਦ,ਗੋਬਿੰਦਗੜ੍ਹ ਜੇਜੀਆ ਅਤੇ ਚੰਗਾਲੀਵਾਲਾ ਵਿਚ ਲੋਕਾਂ ਦੇ ਵੱਡੇ ਇਕੱਠ ਕਰਕੇ ਨਾਟਕ ਮੇਲੇ ਕਰਵਾਏ ਜਾ ਰਹੇ ਹਨ।

ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਲੀਲਾ ਸਿੰਘ ਚੋਟੀਆਂ, ਸੂਬਾ ਮੀਤ ਪ੍ਰਧਾਨ ਬਹਾਲ ਸਿੰਘ,ਰਾਮ ਸਿੰਘ ਢੀਂਡਸਾ ਕਾਰਜਕਾਰੀ ਪ੍ਰਧਾਨ, ਮਾਸਟਰ ਗੁਰਚਰਨ ਸਿੰਘ ਖੋਖਰ,ਰਾਮ ਸਿੰਘ ਨੰਗਲਾ, ਢੀਂਡਸਾ,ਜਗਸੀਰ ਸਿੰਘ ਖੰਡੇਬਾਦ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਹਰਜਿੰਦਰ ਸਿੰਘ ਨੰਗਲਾ, ਜਗਦੀਪ ਸਿੰਘ ਲਹਿਲ ਖੁਰਦ ਨੇ ਸੰਬੋਧਨ ਕੀਤਾ।

News Source link