ਨਵੀਂ ਦਿੱਲੀ, 19 ਫਰਵਰੀ

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਮੈਟਰੋਮੈਨ ਈ. ਸ੍ਰੀਧਰਨ ਨੇ ਕਿਹਾ ਹੈ ਕਿ ਕੇਰਲ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ‘ਤੇ ਉਹ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਕੇਰਲ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਲਈ ਸਿਆਸਤ ਵਿੱਚ ਦਾਖਲ ਹੋ ਰਹੇ ਹਨ। ਉਨ੍ਹਾਂ ਵਾਅਦਾ ਕੀਤਾ ਕਿ ਜੇ ਭਾਜਪਾ ਰਾਜ ਦੀ ਸੱਤਾ ਵਿੱਚ ਆਉਂਦੀ ਹੈ ਤਾਂ ਕੇਰਲ ਨੂੰ ਕਰਜ਼ੇ ਦੇ ਜਾਲ ਤੋਂ ਕੱਢਣ ਲਈ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਰਾਜਪਾਲ ਦੀ ਕੁਰਸੀ ਪ੍ਰਤੀ ਉਨ੍ਹਾਂ ਦੀ ਦਿਲਚਸਪੀ ਨਹੀਂ ਹੈ ਕਿਉਂਕਿ ਅਜਿਹੇ ਸੰਵਿਧਾਨਕ ਅਹੁਦਿਆਂ ‘ਤੇ ਬੈਠ ਕੇ ਰਾਜ ਦੇ ਵਿਕਾਸ ਵਿੱਚ ਯੋਗਦਾਨ ਨਹੀਂ ਦੇ ਸਕਾਂਗਾ ਤੇ ਦੂਜਾ ਰਾਜਪਾਲ ਕੋਲ ਕੋਈ ਅਧਿਕਾਰ ਨਹੀਂ ਹੁੰਦਾ।

News Source link