ਮਹਿੰਦਰ ਸਿੰਘ ਰੱਤੀਆਂ
ਮੋਗਾ, 19 ਫਰਵਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਤੋਂ ਸੜਕ ਤੱਕ ਸੰਘਰਸ਼ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ਦੇ ਨਾਲ ਸੂਬੇ ਵਿੱਚ ਭਾਜਪਾ ਆਗੂਆਂ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਪੱਕੇ ਧਰਨੇ ਜਾਰੀ ਹਨ। ਬੀਕੇਯੂ ਏਕਤਾ ਉਗਰਾਹਾਂ ਆਗੁ ਬਲੌਰ ਸਿੰਘ ਘਾਲੀ ਅਤੇ ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਲਖਵੀਰ ਸਿੰਘ ਖੋਸਾ ਪਾਂਡੋ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਤਹਿਤ ਭਾਜਪਾ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ 117ਵੇਂ ਤੇ ਅਡਾਨੀ ਅਨਾਜ ਭੰਡਾਰ ਅੱਗੇ ਪੱਕਾ ਧਰਨਾ 149ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਬਰਨਾਲਾ ਵਿਖੇ 21 ਫਰਵਰੀ ਦੀ ਕਿਸਾਨ ਮਜ਼ਦੂਰ ਮਹਾਪੰਚਾਇਤ ਰੈਲੀ ਵਿੱਚ ਪੁੱਜਣ ਲਈ ਘਰਾਂ ਨੂੰ ਜਿੰਦਰੇ ਮਾਰਕੇ ਪੁੱਜਣ ਦਾ ਆਹਿਦ ਲਿਆ ਗਿਆ।

News Source link