ਸ੍ਰੀਨਗਰ, 19 ਫਰਵਰੀ

ਜੰਮੂ ਕਸ਼ਮੀਰ ਦੇ ਬਡਗਾਮ ਅਤੇ ਸ਼ੋਪੀਆਂ ਜ਼ਿਲ੍ਹਿਆਂ ਵਿਚ ਮੁੱਠਭੇੜ ਦੀਆਂ ਵੱਖਰੀਆਂ ਘਟਨਾਵਾਂ ਵਿਚ ਤਿੰਨ ਅਣਪਛਾਤੇ ਅਤਿਵਾਦੀ ਮਾਰੇ ਗਏ ਅਤੇ ਇਕ ਪੁਲੀਸ ਮੁਲਾਜ਼ਮ ਦੀ ਜਾਨ ਚਲੀ ਗਈ। ਅਤਿਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਡਗਾਮ ਜ਼ਿਲ੍ਹੇ ਦੇ ਬੀਰਵਾਹ ਖੇਤਰ ਦੇ ਜਾਨੀਗਾਮ ਪਿੰਡ ਨੂੰ ਘੇਰਾਬੰਦੀ ਕਰ ਲਈ। ਇਸ ਦੌਰਾਨ ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਵਿੱਚ ਦੋ ਪੁਲੀਸ ਮੁਲਾਜ਼ਮ ਜ਼ਖ਼ਮ ਹੋ ਗਏ। ਦੋਵਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਥੇ ਇਕ ਮੁਲਾਜ਼ਮ ਦੀ ਮੌਤ ਹੋ ਗਈ। ਇਸ ਦੌਰਾਨ ਸ਼ੋਪੀਆਂ ਦੇ ਬਡੀਗਾਮ ਵਿੱਚ ਮੁਕਾਬਲੇ ਵਿੱਚ ਤਿੰਨ ਅਤਿਵਾਦੀ ਮਾਰੇ ਗਏ। ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ।

News Source link