ਸੰਜੀਵ ਬੱਬੀ

ਚਮਕੌਰ ਸਾਹਿਬ, 24 ਫਰਵਰੀ

ਚਮਕੌਰ ਸਾਹਿਬ ਦੇ ਇਤਿਹਾਸਕ ਸ਼ਹੀਦੀ ਸਾਕੇ ਤੇ ਸਮੁੱਚੇ ਸਿੱਖ ਫ਼ਲਸਫ਼ੇ ਨੂੰ ਰੂਪਮਾਨ ਕਰਨ ਵਾਲਾ ਥੀਮ ਪਾਰਕ ਵਿਸਾਖੀ ਮੌਕੇ ਮੁਕੰਮਲ ਕਰ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸੈਰ ਸਪਾਟਾ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਥੀਮ ਪਾਰਕ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਤੇ ਡਿਜ਼ਾਈਨਰਾਂ ਸਮੇਤ ਠੇਕੇਦਾਰਾਂ ਤੇ ਮਾਹਿਰਾਂ ਨਾਲ ਕੀਤੀ ਮੀਟਿੰਗ ਮਗਰੋਂ ਗੱਲ ਕਰਦਿਆਂ ਕੀਤਾ। ਸ੍ਰੀ ਚੰਨੀ ਨੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੀਤੇ ਜਾ ਰਹੇ ਐਨੀਮੇਸ਼ਨ ਦੇ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਵਿਸਾਖੀ ਤੋਂ ਪਹਿਲਾਂ ਇਸ ਪ੍ਰਾਜੈਕਟ ਨੂੰ ਮੁਕੰਮਲ ਕੀਤਾ ਜਾਵੇ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਇਸ ਪਾਰਕ ਦਾ ਲੋਕ ਅਰਪਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਥੀਮ ਪਾਰਕ ਵਿੱਚ ਰਹਿੰਦੇ ਕੰਮ ਜਲਦੀ ਮੁਕੰਮਲ ਕੀਤੇ ਜਾਣ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਹੋ ਸਕੇ।

News Source link