ਬਲਵਿੰਦਰ ਰੈਤ

ਨੂਰਪੁਰ ਬੇਦੀ, 25 ਫਰਵਰੀ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਹਰ ਘਰ ਪਾਣੀ, ਹਰ ਘਰ ਸਫਾਈ’ ਮੁਹਿੰਮ ਪਿੰਡ ਲਾਲਪੁਰ ਵਿੱਚ ਸਵੱਛ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਨਵਾਂ ਵਾਟਰ ਸਪਲਾਈ ਟਿਊਬਵੈੱਲ ਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਜਿਸ ਦੀ ਸ਼ੁਰੂਆਤ ਨੰਬਰਦਾਰ ਡਾ. ਸੁਮੇਰ ਬਹਾਦੁਰ ਰਾਏ ਨੇ ਰੀਬਨ ਕੱਟ ਕੇ ਕਰਵਾਈ। ਇਸ ਮੌਕੇ ਸਰਪੰਚ ਅਮਰਜੀਤ ਕੌਰ ਨੇ ਦੱਸਿਆ ਕਿ ਪੁਰਾਣੇ 200 ਫੁਟ ਡੂੰਘੇ ਟਿਊਬਵੈੱਲ ‘ਚੋਂ ਪਾਣੀ ਗੰਧਲਾ ਆ ਰਿਹਾ ਸੀ, ਜਿਸ ਮਗਰੋਂ ਸਬੰਧਤ ਵਿਭਾਗ ਨੂੰ 500 ਫੁੱਟ ਡੂੰਘਾ ਬੋਰ ਪਾਉਣ ਦੀ ਮੰਗ ਕੀਤੀ ਗਈ ਸੀ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਸਪੀਕਰ ਰਾਣਾ ਕੇਪੀ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ। 14 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਨਵੇਂ ਟਿਊਬਵੈੱਲ ਬੋਰ ਦਾ ਅੱਜ ਉਦਘਾਟਨ ਕੀਤਾ ਗਿਆ ਹੈ, ਜੋ 500 ਫੁੱਟ ਤੋਂ ਜ਼ਿਆਦਾ ਡੂੰਘਾ ਹੋਵੇਗਾ। ਉਨ੍ਹਾਂ ਦੱਸਿਆ ਕਿ ਨਵਾਂ ਬੋਰ 20 ਦਿਨਾਂ ‘ਚ ਮੁਕੰਮਲ ਕਰ ਕੇ ਲੋਕਾਂ ਹਵਾਲੇ ਕਰ ਦਿੱਤਾ ਜਾਵੇਗਾ।

News Source link