ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 2 ਮਾਰਚ

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਤ ਕੀਤੇ ਗਏ ਖੇਡ ਡਾਇਰੈਕਟੋਰੇਟ ਦੀ ਪਲੇਠੀ ਮੀਟਿੰਗ ਵਿੱਚ ਅੱਜ ਸਿੱਖ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਖੇਡ ਅਕੈਡਮੀ ਤਿਆਰ ਕਰਨ ਦਾ ਫ਼ੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਅਕੈਡਮੀ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ। ਇਸ ਵਿਚ ਹਾਕੀ, ਬਾਸਕਟਬਾਲ ਅਤੇ ਅਥਲੈਟਿਕਸ ਲਈ ਲੜਕੀਆਂ ਦੀ ਚੋਣ ਕਰਨ ਵਾਸਤੇ 13 ਅਤੇ 14 ਮਾਰਚ ਨੂੰ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਟਰਾਇਲ ਲਏ ਜਾਣਗੇ। ਮੁੰਡਿਆਂ ਲਈ ਹਾਕੀ ਅਕੈਡਮੀਆਂ ਪਹਿਲਾਂ ਤੋਂ ਹੀ ਚੱਲ ਰਹੀਆਂ ਹਨ।

News Source link