ਜਸਵੰਤ ਜੱਸ

ਫ਼ਰੀਦਕੋਟ, 3 ਮਾਰਚ

ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਭੁੱਲਰ ਦੇ ਕਤਲ ਦੇ ਮਾਮਲੇ ਵਿਚ ਦਿੱਲੀ ਪੁਲੀਸ ਵੱਲੋਂ 26 ਫਰਵਰੀ ਨੂੰ ਗ੍ਰਿਫਤਾਰ ਕੀਤੇ ਤਿੰਨ ਨੌਜਵਾਨਾਂ ਨੂੰ ਅੱਜ ਇੱਥੇ ਦਿੱਲੀ ਪੁਲੀਸ ਨੇ ਅਦਾਲਤ ਵਿਚ ਪੇਸ਼ ਕਰ ਦਿੱਤਾ। ਅਦਾਲਤ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਫ਼ਰੀਦਕੋਟ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ। ਪੁਲੀਸ ਨੇ ਸੁਖਵਿੰਦਰ ਸਿੰਘ, ਗੌਰਵ ਸ਼ਰਮਾ ਅਤੇ ਸੁਖਜਿੰਦਰ ਸਿੰਘ ਦੇ ਦਸ ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਪਰ ਚੀਫ ਜੁਡੀਸ਼ਲ ਮੈਜਿਸਟਰੇਟ ਹਰਵਿੰਦਰ ਸਿੰਘ ਸਿੰਧੀਆ ਨੇ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਅੱਠ ਮਾਰਚ ਤੱਕ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ। ਫ਼ਰੀਦਕੋਟ ਪੁਲੀਸ ਅਨੁਸਾਰ ਸੁਖਵਿੰਦਰ ਸਿੰਘ, ਗੌਰਵ ਸ਼ਰਮਾ ਅਤੇ ਗੁਰਵਿੰਦਰ ਸਿੰਘ ਨੇ ਕਥਿਤ ਤੌਰ ‘ਤੇ ਕਾਂਗਰਸੀ ਆਗੂ ਗੁਰਲਾਲ ਭਲਵਾਨ ਨੂੰ ਕਤਲ ਕਰਨ ਲਈ ਸਾਜ਼ਿਸ਼ ਰਚੀ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਇਹ ਤਿੰਨੇ ਨੌਜਵਾਨ ਲਾਰੈਂਸ ਗਰੁੱਪ ਦੇ ਹਨ।

News Source link