ਸੰਜੀਵ ਹਾਂਡਾ

ਫ਼ਿਰੋਜ਼ਪੁਰ,4 ਮਾਰਚ

ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਹੈ। ਬੁੱਧਵਾਰ ਨੂੰ ਤਲਾਸ਼ੀ ਦੌਰਾਨ ਜੇਲ੍ਹ ਅੰਦਰੋਂ ਸੱਤ ਮੋਬਾਈਲ ਫੋਨ ਬਰਾਮਦ ਹੋਏ ਹਨ। ਛੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਮੁਲਜ਼ਮਾਂ ਕੋਲੋਂ ਛੇ ਮੋਬਾਈਲ ਫ਼ੋਨ, ਸੱਤ ਬੈਟਰੀਆਂ ਤੇ ਅੱਠ ਸਿੰਮ ਕਾਰਡ ਬਰਾਮਦ ਹੋਏ ਹਨ, ਜਦਕਿ ਇੱਕ ਮੋਬਾਈਲ ਬੈਰਕ ਕੋਲ ਲੱਗੇ ਟਾਵਰ ਕੋਲੋਂ ਬਰਾਮਦ ਹੋਇਆ ਹੈ। ਮੁਲਜ਼ਮਾਂ ਵਿੱਚ ਹਵਾਲਾਤੀ ਕੇਸ਼ਵ ਕੁਮਾਰ,ਗੁਰਸ਼ਰਨਪ੍ਰੀਤ ਸਿੰਘ,ਚਰਨ ਸਿੰਘ,ਸਤਪਾਲ ਸਿੰਘ,ਕਰਨਬੀਰ ਸਿੰਘ ਅਤੇ ਰਜਿੰਦਰ ਸਿੰਘ ਸ਼ਾਮਲ ਹਨ।

News Source link