ਨਵੀਂ ਦਿੱਲੀ, 17 ਮਾਰਚ

ਕਾਂਗਰਸ ਨੇਤਾ ਰਵਨੀਤ ਸਿੰਘ ਬਿੱਟੂ ਨੇ ਬੁੱਧਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਵਿੱਚ ਆਈ ਸਬੰਧੀ ਖੜੋਤ ਤੋੜਨ ਨੂੰ ਖਤਮ ਕਰਨ ਲਈ ਪਹਿਲ ਕਰਨ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਉਣ।

ਉਨ੍ਹਾਂ ਸਦਨ ਵਿਚ ਦਾਅਵਾ ਕੀਤਾ ਕਿ ਜੇ ਪੰਜਾਬ ਵਿਚ ਹਾਲਾਤ ਫਿਰ ਵਿਗੜਦੇ ਹਨ ਤਾਂ ਇਹ ਦੇਸ਼ ਲਈ ਨੁਕਸਾਨਦੇਹ ਹੋਵੇਗਾ। ਮੌਜੂਦਾ ਬਜਟ ਸੈਸ਼ਨ ਲਈ ਬਿੱਟੂ, ਨੂੰ ਲੋਕ ਸਭਾ ਵਿੱਚ ਕਾਂਗਰਸ ਦਾ ਨੇਤਾ ਬਣਾਇਆ ਗਿਆ ਹੈ। ਉਨ੍ਹਾਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦਾ ਹਵਾਲਾ ਦਿੱਤਾ ਅਤੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ, “ਤੁਸੀਂ ਹੀ ਸਾਰਿਆਂ ਨੂੰ ਬੁਲਾ ਕੇ ਮਾਮਲੇ ਵਿੱਚ ਪਹਿਲ ਕਰ ਸਕਦੇ ਹੋ।” ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਬੁਲਾਓ।” ਉਨ੍ਹਾਂ ਕਿਹਾ,” ਕਿਸਾਨਾਂ ਨੇ ਦੇਸ਼ ਲਈ ਕੋਈ ਘਾਟ ਨਹੀਂ ਛੱਡੀ। ਕਿਰਪਾ ਕਰਕੇ ਕਿਸਾਨਾਂ ਦੀ ਗੱਲ ਸੁਣੋ।’ ਉਨ੍ਹ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਪਾਕਿਸਤਾਨ ਤੋਂ ਭਾਰਤ ਵਾਲੇ ਪਾਸੇ ਵਾਰ ਵਾਰ ਡਰੋਨ ਆ ਰਹੇ ਹਨ। ਪੰਜਾਬ ਸਰਹੱਦੀ ਸੂਬਾ ਹੈ ਤੇ ਜੇ ਉਥੇ ਸਥਿਤੀ ਖਰਾਬ ਹੁੰਦੀ ਹੈ ਤਾਂ ਦੇਸ਼ ਲਈ ਨੁਕਸਾਨਦੇਹ ਹੋਵੇਗਾ।”

News Source link