ਮਥੁਰਾ, 19 ਮਾਰਚ

ਸਮਾਜਵਾਦੀ ਪਾਰਟੀ ਦੇ ਮੁੱਖੀ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਲਈ ‘ਡੈਥ ਵਾਰੰਟ’ ਸਾਬਤ ਹੋ ਰਹੇ ਹਨ ਪਰ ਉਨ੍ਹਾਂ ਨੂੰ ਵਾਪਸ ਨਹੀਂ ਲਿਆ ਜਾ ਰਿਹਾ। ਅਖਿਲੇਸ਼ ਨੇ ਵ੍ਰਿੰਦਾਵਨ ਵਿੱਚ ਪੱਤਰਕਾਰਾਂ ਨੂੰ ਕਿਹਾ, ‘ਮੈਂ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹਾਂ ਇਸ ਸਮੇਂ ਖੇਤੀ ਘਾਟੇ ਦਾ ਸੌਦਾ ਤੇ ਉੱਤੋਂ ਤਿੰਨੋਂ ਖੇਤੀਬਾੜੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਵੇਂ ਕਾਨੂੰਨਾਂ ਰਾਹੀਂ ਖੇਤੀ ਨੂੰ ਸਰਮਾਏਦਾਰਾਂ ਦਾ ਹੱਥਾਂ ਵਿੱਚ ਸੌਂਪਣਾ ਚਾਹੁੰਦੀ ਹੈ। ਉਸ ਸਥਿਤੀ ਵਿੱਚ ਕਿਸਾਨ ਜਾਂ ਮਜ਼ਦੂਰ ਬਣਨਗੇ ਜਾਂ ਆਤਮ ਹੱਤਿਆ ਕਰਨਗੇ।

News Source link