ਨਵੀਂ ਦਿੱਲੀ, 22 ਮਾਰਚ

ਸੰਸਦ ਨੇ ਬੀਮਾ ਖੇਤਰ ਵਿਚ ਸਿੱਧੇ ਵਿਦੇਸ਼ੀ ਨਿਵੇਸ਼ (ਐੱਫਡੀਆਈ) ਸੀਮਾ ਨੂੰ 49 ਫ਼ੀਸਦੀ ਤੋਂ ਵਧਾ ਕੇ 74 ਫ਼ੀਸਦੀ ਕਰਨ ਸਬੰਧੀ ਬਿਲ ਨੂੰ ਸੋਮਵਾਰ ਨੂੰ ਪਾਸ ਕਰ ਦਿੱਤਾ। ਲੋਕ ਸਭਾ ਵਿੱਚ ਇਸ ਬਿਲ ਨੂੰ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ। ਬੀਮਾ (ਸੋਧ) ਬਿੱਲ, 2021 ਨੂੰ ਪਿਛਲੇ ਹਫ਼ਤੇ ਰਾਜ ਸਭਾ ਨੇ ਪਾਸ ਕਰ ਦਿੱਤਾ ਸੀ।

ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸੋਮਵਾਰ ਨੂੰ ਬਿੱਲ ਪੇਸ਼ ਕਰਦਿਆਂ ਕਿਹਾ ਕਿ ਬੀਮਾ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦੀ ਸੀਮਾ ਵਧਾਉਣ ਨਾਲ ਬੀਮਾ ਕਰਨ ਵਾਲਿਆਂ ਨੂੰ ਵਾਧੂ ਫੰਡ ਇਕੱਠਾ ਕਰਨ ਅਤੇ ਵਿੱਤੀ ਸਮੱਸਿਆਵਾਂ ਉੱਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ। -ਏਜੰਸੀ

News Source link