ਪੀਪੀ ਵਰਮਾ
ਪੰਚਕੂਲਾ, 23 ਮਾਰਚ

ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨੇ ਕਿਹਾ ਹੈ ਕਿ ਹਰਿਆਣਾ ਵਿੱਚ ਸਕੂਲ, ਕਾਲਜ ਬੰਦ ਕਰਨ ਦਾ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ। ਹਰਿਆਣਾ ਵਿੱਚ ਸਭ ਕੁਝ ਠੀਕ ਚੱਲ ਰਿਹਾ ਹੈ। ਜੇ ਕਰੋਨਾ ਕਾਰਨ ਸਥਿਤੀ ਵਿਗੜਦੀ ਹੈ ਤਾਂ ਸਕੂਲਾਂ ਸਬੰਧੀ ਕੋਈ ਫੈਸਲਾ ਲਿਆ ਜਾਵੇਗਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲੀ ਤੋਂ ਦੂਸਰੀ ਕਲਾਸ ਦੀਆਂ ਪ੍ਰੀਖਿਆਵਾਂ ਜ਼ੁਬਾਨੀ ਹੋਣਗੀਆਂ। ਤੀਜੀ ਤੋਂ ਅੱਠਵੀਂ ਤੱਕ ਦੀਆਂ ਪ੍ਰੀਖਿਆਵਾਂ ਆਨ-ਲਾਈਨ ਹੋਣਗੀਆਂ। ਨੌਵੀਂ ਅਤੇ ਗਿਆਰ੍ਹਵੀਂ ਦੀਆਂ ਪ੍ਰੀਖਿਆਵਾਂ ਆਫਲਾਈਨ ਹੋਣਗੀਆਂ। ਅਪਰੈਲ ਦੇ ਆਖ਼ਰੀ ਹਫ਼ਤੇ ਵਿੱਚ ਨਵੇਂ ਦਾਖ਼ਲੇ ਸ਼ੁਰੂ ਕੀਤੇ ਜਾਣਗੇ। ਹਰਿਆਣਾ ਦੀਆਂ ਯੂਨੀਵਰਸਿਟੀਆਂ ਆਨਲਾਈਨ-ਆਫਲਾਈਨ ਆਪਣੀ ਸੁਵਿਧਾਵਾਂ ਤਹਿਤ ਪ੍ਰੀਖਿਆਵਾਂ ਲੈ ਸਕਦੀਆਂ ਹਨ।

News Source link