ਨਵੀਂ ਦਿੱਲੀ, 24 ਮਾਰਚ

ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ਼ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਵਾਪਸ ਲੈ ਲਈ ਹੈ। ਸੁਪਰੀਮ ਕੋਰਟ ਲੈ ਪਰਮਬੀਰ ਸਿੰਘ ਨੂੰ ਦੇਸ਼ਮੁਖ ਖ਼ਿਲਾਫ਼ ਸ਼ਿਕਾਇਤ ਬੰਬੇ ਹਾਈ ਕੋਰਟ ਵਿੱਚ ਰੱਖਣ ਦੀ ਇਜਾਜ਼ਤ ਦੇ ਦਿੱਤੀ। ਸਰਵਉੱਚ ਅਦਾਲਤ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਮਾਮਲਾ ਕਾਫ਼ੀ ਗੰਭੀਰ ਹੈ ਪਰ ਮੁੰਬਈ ਪੁਲੀਸ ਕਮਿਸ਼ਨਰ ਨੂੰ ਪਹਿਲਾਂ ਬੰਬੇ ਹਾਈ ਕੋਰਟ ਦਾ ਰੁਖ਼ ਕਰਨਾ ਚਾਹੀਦਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਉਹ ਅੱਜ ਹੀ ਹਾਈ ਕੋਰਟ ਵਿੱਚ ਪਟੀਸ਼ਨ ਪਾਉਣਗੇ।

News Source link