ਮੁੰਬਈ, 24 ਮਾਰਚ

ਭਾਜਪਾ ਨੇਤਾਵਾਂ ਦੇ ਵਫ਼ਦ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਕਰਕੇ ਰਾਜ ਦੇ ਮੁੱਖ ਸਕੱਤਰ ਤੋਂ ਕਾਨੂੰਨ ਅਤੇ ਵਿਵਸਥਾ ਬਾਰੇ ‘ਪ੍ਰਗਤੀ ਰਿਪੋਰਟ’ ਮੰਗਣ ਲਈ ਮੰਗ ਪੱਤਰ ਦਿੱਤਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਵਿੰਦਰ ਫੜਨਵੀਸ ਨੇ ਕਿਹਾ ਕਿ ਭਾਜਪਾ ਨੇਤਾਵਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ਸਰਕਾਰ ਤੋਂ ਵਿਸਥਾਰ ਨਾਲ ਰਿਪੋਰਟ ਤਲਬ ਕਰਨ ਕਿਉਂਕਿ ਮੁੱਖ ਮੰਤਰੀ ਊਧਵ ਠਾਕਰੇ ਪਿਛਲੇ ਕਈ ਘਪਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਕੋਈ ਕਾਰਵਾਈ ਨਹੀਂ ਕਰ ਰਹੇ।

News Source link