ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਮਾਰਚ

ਸੁਪਰੀਮ ਕੋਰਟ ਨੇ ਅੱਜ ਪੰਜਾਬ, ਹਰਿਆਣਾ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਨੂੰ ਸ਼ੁੱਕਰਵਾਰ ਤੱਕ ਦਿੱਲੀ ਨੂੰ ਪਾਣੀ ਦੀ ਸਪਲਾਈ ਬਰਕਰਾਰ ਰੱਖਣ ਦੇ ਆਦੇਸ਼ ਦਿੱਤੇ ਹਨ। ਪੰਜਾਬ, ਹਰਿਆਣਾ ਅਤੇ ਬੀਬੀਐੱਮਬੀ ਨੇ ਨਹਿਰਾਂ ਦੀ ਮੁਰੰਮਤ ਦੇ ਮੱਦੇਨਜ਼ਰ ਦਿੱਲੀ ਨੂੰ ਪਾਣੀ ਦੀ ਸਪਲਾਈ 25 ਫ਼ੀਸਦੀ ਤੱਕ ਘਟਾ ਦਿੱਤੀ ਸੀ। ਦਿੱਲੀ ਜਲ ਬੋਰਡ ਨੇ ਇਸ ਦਾ ਵਿਰੋਧ ਕਰਦਿਆਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਸਬੰਧੀ ਚੀਫ਼ ਜਸਟਿਸ ਐੱਸਏ ਬੋਬਡੇ ਦੇ ਇੱਕ ਮੈਂਬਰੀ ਬੈਂਚ ਨੇ ਦੋਵਾਂ ਸੂਬਿਆਂ ਅਤੇ ਬੀਬੀਐੱਮਬੀ ਤੋਂ ਇਸ ਦਾ ਜਵਾਬ ਮੰਗਿਆ ਹੈ।

News Source link