ਅੰਮ੍ਰਿਤਸਰ: ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਤ ਲੜਕੀ ਵੀਰਪਾਲ ਕੌਰ ਨੇ ਜੂਨੀਅਰ ਨੈਸ਼ਨਲ ਖੇਡਾਂ ਦੇ ਕੁਸ਼ਤੀ ਮੁਕਾਬਲੇ ‘ਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਅੱਜ ਇਥੇ ਪੰਜਾਬ ਵਿਕਾਸ ਪਾਰਟੀ ਦੇ ਮੁਖੀ ਕੈਪਟਨ ਚੰਨ ਸਿੰਘ ਸਿੱਧੂ ਨੂੰ ਮਿਲਣ ਆਈ ਵੀਰਪਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਸ ਨੇ ਕੁਸ਼ਤੀ ਦੇ 50 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ ਤੇ ਹੁਣ 57 ਕਿਲੋ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਵੇਲੇ ਉਹ ਏਸ਼ਿਆਈ ਖੇਡਾਂ ਦੀ ਚੋਣ ਲਈ ਲਖਨਊ ਵਿੱਚ ਸਿਖਲਾਈ ਪ੍ਰਾਪਤ ਕਰ ਰਹੀ ਹੈ। -ਟਨਸ

News Source link