ਮੁੰਬਈ: ਬੌਲੀਵੁੱਡ ਅਦਾਕਾਰ ਸੰਜੇ ਦੱਤ ਨੇ ਕਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲੈ ਲਈ ਹੈ। ਅਦਾਕਾਰ ਨੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿਚ ਉਹ ਕਰੋਨਾ ਰੋਕੂ ਟੀਕਾ ਲਗਵਾਉਂਦਾ ਨਜ਼ਰ ਆ ਰਿਹਾ ਹੈ। ਸੰਜੇ ਦੱਤ ਨੇ ਆਖਿਆ,”ਬੀਕੇਸੀ ਵੈਕਸੀਨ ਸੈਂਟਰ ‘ਤੇ ਅੱਜ ਮੈਂ ਕਰੋਨਾ ਦੀ ਪਹਿਲੀ ਖੁਰਾਕ ਲਈ। ਮੈਨੂੰ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਡਾ. ਧੀਰੇ ਤੇ ਉਨ੍ਹਾਂ ਦੀ ਪੂਰੀ ਟੀਮ ਇਹ ਮਹਾਨ ਕੰਮ ਕਰ ਰਹੀ ਹੈ।” -ਆਈਏਐੱਨਐੱਸ

News Source link