ਮੁਹਾਲੀ (ਕਰਮਜੀਤ ਸਿੰਘ ਚਿੱਲਾ): ਮੁੱਲਾਂਪੁਰ ਗਰੀਬ ਦਾਸ ਵਿੱਚ ਨਵੀਨਤਮ ਵਿਸ਼ਵ ਪੱਧਰੀ ਤਕਨੀਕਾਂ ਅਤੇ ਮਾਪਦੰਡਾਂ ਨਾਲ ਉਸਾਰੇ ਜਾ ਰਹੇ ਪੀਸੀਏ ਕ੍ਰਿਕਟ ਸਟੇਡੀਅਮ ਦਾ ਨਾਂ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਹੋਵੇਗਾ। ਇਸ ਸਬੰਧੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਪਹਿਲਾਂ ਲਏ ਗਏ ਫੈਸਲੇ ਨੂੰ ਅੱਜ ਐਸੋਸੀਏਸ਼ਨ ਦੇ ਪ੍ਰਧਾਨ ਪਦਮਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਮੁਹਾਲੀ ਦੇ ਕ੍ਰਿਕਟ ਸਟੇਡੀਅਮ ਵਿੱਚ ਜਨਰਲ ਬਾਡੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਮੁੱਲਾਂਪੁਰ ਸਟੇਡੀਅਮ ਨੂੰ ਚਾਲੂ ਸਾਲ ਵਿੱਚ ਹੀ ਮੁਕੰਮਲ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਪ੍ਰਧਾਨ ਦੀ ਅਗਵਾਈ ਹੇਠ ਇੱਕ ਨਵੀਂ ਉਸਾਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ, ਜਿਸ ਤਹਿਤ ਆਰਐੱਸ ਸਚਦੇਵਾ ਨੂੰ ਕਮੇਟੀ ਦਾ ਕਨਵੀਨਰ ਤੇ ਜਸਟਿਸ ਐਚਐੱਸ ਭੱਲਾ ਨੂੰ ਐਸੋਸੀਏਸ਼ਨ ਦਾ ਵਿਸ਼ੇਸ਼ ਅਧਿਕਾਰੀ ਨਿਯੁਕਤ ਕੀਤਾ ਗਿਆ।

News Source link