ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ , 7 ਅਪਰੈਲ

ਫਿਲਮ ਅਦਾਕਾਰ ਸੋਨੂੰ ਸੂਦ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕਰੋਨਾ ਤੋਂ ਮੁਕਤੀ ਦੀ ਅਰਦਾਸ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਾ ਕੇ ਰੱੱਖਣ, ਹੱਥ ਸੈਨੇਟਾਈਜ਼ ਕਰਨ ਅਤੇ ਦੋ ਗਜ਼ ਦੀ ਦੂਰੀ ਦੀ ਪਾਲਣਾ ਕਰਨ ਅਤੇ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਉਹ ਕਰੋਨਾ ਟੀਕਾਕਰਨ ਮੁਹਿੰਮ ਦੇ ਬ੍ਰਾਂਡ ਅੰਬੈਸਡਰ ਵੀ ਹਨ । ਉਨ੍ਹਾਂ ਅੱਜ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਬਾਰੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕ ‘ਸੰਜੀਵਨੀ ਕੀ ਗਾੜੀ’ ਵਾਹਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੇ ਨਾਲ ਬੀਐਸਐਫ ਦੇ ਡਾਇਰੈਕਟਰ ਜਨਰਲ ਰਾਕੇਸ਼ ਅਸਥਾਨਾ ਤੇ ਹੋਰ ਪਤਵੰਤੇ ਵੀ ਸਨ।

News Source link