ਮੁਜ਼ੱਫਰਨਗਰ(ਉੱਤਰ ਪ੍ਰਦੇਸ਼), 7 ਅਪਰੈਲ

ਉੱਤਰ ਪ੍ਰਦੇਸ਼ ਵਿੱਚ ਭਾਜਪਾ ਨੇਤਾ ਪ੍ਰਿਯੰਵਦਾ ਤੋਮਰ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਬੁੱਧਵਾਰ ਨੂੰ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਤੋਮਰ ਨੇ ਉੱਤਰ ਪ੍ਰਦੇਸ਼ ਮਹਿਲਾ ਕਮਿਸ਼ਨ ਦੇ ਮੈਂਬਰ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਜਿਹੇ ਸਮੇਂ ਵਿੱਚ ਅਸਤੀਫ਼ਾ ਦਿੱਤਾ ਹੈ ਜਦੋਂ ਸੂਬੇ ਵਿੱਚ ਛੇਤੀ ਹੀ ਪੰਚਾਇਤ ਚੋਣਾਂ ਹੋਣ ਵਾਲੀਆਂ ਹਨ। ਭਾਜਪਾ ਦੇ ਸੂਬਾ ਪ੍ਰਧਾਨ ਸੁਤੰਤਰ ਦੇਵ ਸਿੰਘ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਤੋਮਰ ਨੇ ਦੋਸ਼ ਲਾਇਆ ਹੈ ਕਿ ਕੇਂਦਰ ਅਤੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਖੇਤੀ ਕਾਨੂੰਨਾਂ ਦੇ ਸਬੰਧ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ, ਜੋ ਚਾਰ ਮਹੀਨਿਆਂ ਤੋਂ ਵਧ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। -ਏਜੰਸੀ

News Source link