ਅਦਿਤੀ ਟੰਡਨ

ਨਵੀਂ ਦਿੱਲੀ, 7 ਅਪਰੈਲ

ਕੇਂਦਰ ਸਰਕਾਰ ਨੇ ਅਹਿਮ ਫੈਸਲਾ ਕਰਦਿਆਂ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਵਿਚ ਵੀ ਕਰੋਨਾ ਟੀਕਾਕਰਨ ਦੇ ਪ੍ਰਬੰਧ 11 ਅਪਰੈਲ ਤੋਂ ਕੀਤੇ ਜਾਣ।

ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ਇਸ ਸਬੰਧੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਜਾਰੀ ਕਰਦਿਆਂ ਕਿਹਾ ਕਿ ਦੇਸ਼ ਵਿਚ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਜਿਸ ਕਰ ਕੇ 45 ਸਾਲ ਜਾਂ ਉਸ ਤੋਂ ਉਪਰ ਉਮਰ ਵਰਗ ਦੇ ਮੁਲਾਜ਼ਮਾਂ ਨੂੰ ਕਰੋਨਾ ਟੀਕਾ ਲਗਾਉਣ ਲਈ ਉਨ੍ਹਾਂ ਦੇ ਦਫਤਰਾਂ ਸਰਕਾਰੀ ਤੇ ਪ੍ਰਾਈਵੇਟ ਵਿਚ ਪ੍ਰਬੰਧ ਕੀਤੇ। ਉਨ੍ਹਾਂ ਸਪਸ਼ਟ ਕੀਤਾ ਕਿ ਉਸੇ ਦਫਤਰ ਵਿਚ ਕਰੋਨਾ ਟੀਕਾਕਰਨ ਦਾ ਪ੍ਰਬੰਧ ਕੀਤਾ ਜਾਵੇ ਜਿਥੇ 100 ਤੋਂ ਵੱਧ ਜਣੇ ਟੀਕਾ ਲਗਾਉਣ ਲਈ ਸਹਿਮਤੀ ਦੇਣ।

News Source link