ਵਾਸ਼ਿੰਗਟਨ: ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਿਵਾਦਤ ਮੁੱਦਿਆਂ ਦੇ ਹੱਲ ਦੀ ਸਿੱਧੀ ਗੱਲਬਾਤ ‘ਤੇ ਜ਼ੋਰ ਦਿੱਤਾ। ਹਾਲਾਂਕਿ ਅਮਰੀਕਾ ਨੇ ਹਾਲ ਹੀ ਵਿਚ ਪਾਕਿਸਤਾਨ ਵੱਲੋਂ ਭਾਰਤ ਤੋਂ ਖੰਡ ਅਤੇ ਕਪਾਹ ਦੀ ਦਰਾਮਦ ਤੋਂ ਇਨਕਾਰ ਕਰਨ ‘ਤੇ ਚੁੱਪ ਵੱਟਣ ਨੂੰ ਤਰਜੀਹ ਦਿੱਤੀ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੈੱਡ ਪ੍ਰਾਈਸ ਨੇ ਕਿਹਾ ਕਿ ਅਮਰੀਕਾ ਚਾਹੁੰਦਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੋਵੇਂ ਮੁਲਕ ਆਪਸ ਵਿਚ ਚਲਦੇ ਮਸਲਿਆਂ ਦੇ ਹੱਲ ਲਈ ਸਿੱਧੀ ਗੱਲਬਾਤ ਸ਼ੁਰੂ ਕਰਨ। ਅਮਰੀਕਾ ਦੋਵਾਂ ਮੁਲਕਾਂ ਵਿਚ ਗੱਲਬਾਤ ਲਈ ਯਤਨ ਕਰਦਾ ਰਹੇਗਾ। ਮੀਡੀਆ ਵੱਲੋਂ ਉਨ੍ਹਾਂ ਨੂੰ ਜਦੋਂ ਪਾਕਿਸਤਾਨ ਵੱਲੋਂ ਹਾਲ ਹੀ ਵਿਚ ਭਾਰਤ ਤੋਂ ਖੰਡ ਅਤੇ ਕਪਾਹ ਦੀ ਦਰਾਮਦ ਤੋਂ ਇਨਕਾਰ ਕਰਨ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਇਸ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪਹਿਲੀ ਅਪਰੈਲ ਨੂੰ ਪਾਕਿਸਤਾਨ ਕੈਬਨਿਟ ਨੇ ਹਾਈ ਪਾਵਰ ਕਮੇਟੀ ਵੱਲੋਂ ਭਾਰਤ ਤੋਂ ਕਪਾਹ ਤੇ ਖੰਡ ਮੰਗਵਾਉਣ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ। -ਪੀਟੀਆਈ

News Source link