ਨਵੀਂ ਦਿੱਲੀ, 8 ਅਪਰੈਲ

ਕੋਵਿਡ-19 ਦੇ ਮਾਮਲਿਆਂ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ 12ਵੀਂ ਦੇ ਇਕ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪਟੀਸ਼ਨਾਂ ‘ਤੇ ਦਸਤਖਤ ਕੀਤੇ ਹਨ ਅਤੇ ਸਰਕਾਰ ਨੂੰ ਮਈ ਵਿਚ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਜਾਂ ਉਨ੍ਹਾਂ ਨੂੰ ਆਨ ਲਾਈਨ ਕਰਨ ਦੀ ਬੇਨਤੀ ਕੀਤੀ ਹੈ। ਪਿਛਲੇ ਦੋ ਦਿਨਾਂ ਤੋਂ ਟਵਿੱਟਰ ‘ਤੇ ਕੈਂਸਲ ਬੋਰਡ ਐਗਜ਼ਾਮ 2021 ‘ਹੈਸ਼ਟੈਗ ਚੱਲ ਰਿਹਾ ਹੈ। ਹਾਲਾਂਕਿ ਸੀਬੀਐੱਸਈ ਅਤੇ ਸੀਆਈਐੱਸਈ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ-19 ਦੇ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਕੇ ਪ੍ਰੀਖਿਆਵਾਂ ਲਈਆਂ ਜਾਣਗੀਆਂ।

News Source link