ਨਵੀਂ ਦਿੱਲੀ, 13 ਅਪਰੈਲ

ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇ ਸੱਤ ਸਾਲ ਪੂਰੇ ਹੋਣ ਤੋਂ ਮਹੀਨਾ ਪਹਿਲਾਂ ਕਾਂਗਰਸ ਨੇ ਆਰਥਿਕ ਮੁੱਦਿਆਂ ‘ਤੇ ਸਰਕਾਰ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਸੱਤ ਸਾਲ ਪੂਰੇ ਹੋਣ ਜਾ ਰਹੇ ਹਨ ਤੇ ਮਹਿੰਗਾਈ ਵੱਧ ਰਹੀ ਹੈ, ਉਦਯੋਗਿਕ ਉਤਪਾਦਨ ਘਟਿਆ ਹੈ, ਰੁਪਿਆ ਡਿਗ ਰਿਹਾ ਹੈ ਤੇ ਸ਼ੇਅਰ ਬਾਜ਼ਾਰ ਵਿਚ ਗਿਰਾਵਟ ਹੈ। ਉਨ੍ਹਾਂ ਕਿਹਾ ਕਿ ਟੈਕਸ ਲੋਕਾਂ ਨੂੰ ਦੱਬ ਰਹੇ ਹਨ, ਬੇਰੁਜ਼ਗਾਰੀ ਵੱਧ ਰਹੀ ਹੈ ਤੇ ਹੋਰ ਜ਼ਿਆਦਾ ਲੋਕ ਗਰੀਬੀ ਦੇ ਮਾਰ ਹੇਠ ਕਰਜ਼ੇ ਥੱਲੇ ਦੱਬੇ ਜਾ ਰਹੇ ਹਨ। ਕਾਂਗਰਸ ਆਗੂ ਨੇ ਕਿਹਾ ਕਿ ਇਹ ਪੰਜ ਸਾਲਾਂ ਦੇ ਮਾੜੇ ਪ੍ਰਬੰਧਾਂ ਅਤੇ ਨਵੰਬਰ 2016 ਵਿਚ ਕੀਤੀ ਗਈ ਨੋਟਬੰਦੀ ਦਾ ਨਤੀਜਾ ਹੈ। -ਆਈਏਐਨਐੱਸ

News Source link