ਮੁੰਬਈ, 26 ਅਪਰੈਲ

ਬੌਲੀਵੁੱਡ ਅਦਾਕਾਰਾ ਪੂਜਾ ਹੇਗੜੇ ਵੀ ਕਰੋਨਾ ਦੀ ਲਪੇਟ ‘ਚ ਆ ਗਈ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਆਪਣੀ ਸਿਹਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਸ ਨੇ ਬੀਤੀ ਸ਼ਾਮ ਟਵੀਟ ਕੀਤਾ, ‘ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਮੇਰੀ ਕੋਵਿਡ-19 ਰਿਪੋਰਟ ਪਾਜ਼ੇਟਿਵ ਆਈ ਹੈ। ਸਾਰੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮੈਂ ਖ਼ੁਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਜਿਹੜੇ ਵੀ ਲੋਕ ਮੇਰੇ ਸੰਪਰਕ ਵਿੱਚ ਆਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਵੀ ਆਪਣਾ ਕਰੋਨਾ ਟੈਸਟ ਕਰਵਾ ਲੈਣ।’ ਕੰਮ ਬਾਰੇ ਗੱਲ ਕੀਤੀ ਜਾਵੇ ਤਾਂ ਪੂਜਾ ਆਪਣੀ ਆਉਣ ਵਾਲੀ ਫਿਲਮ ‘ਰਾਧੇ ਸ਼ਿਆਮ’ ਦੇ ਰਿਲੀਜ਼ ਦੀ ਉਡੀਕ ਕਰ ਰਹੀ ਹੈ। ਇਸ ਫਿਲਮ ਵਿੱਚ ਉਸ ਨਾਲ ਪਰਭਾਸ ਨਜ਼ਰ ਆਵੇਗਾ। ਇਹ ਫਿਲਮ ਇਸ ਸਾਲ 30 ਜੁਲਾਈ ਨੂੰ ਤੇਲਗੂ, ਤਾਮਿਲ, ਹਿੰਦੀ, ਕੰਨੜ ਤੇ ਮਲਿਆਲਮ ਭਾਸ਼ਾਵਾਂ ਵਿੱਚ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। -ਆਈਏਐੱਨਐੱਸ

News Source link