ਨਵੀਂ ਦਿੱਲੀ, 27 ਅਪਰੈਲ

ਦੱਖਣੀ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਅੱਜ ਕਰੋਨਾ ਪੀੜਤ ਔਰਤ ਨੂੰ ਬੈਡ ਨਾ ਮਿਲਣ ‘ਤੇ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕੀਤਾ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਇਲਾਜ ਨਾ ਹੋਣ ਕਾਰਨ ਔਰਤ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਹਸਪਤਾਲ ਦੇ ਅਮਲੇ ‘ਤੇ ਹਮਲਾ ਕਰ ਦਿੱਤਾ। ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਇਕ ਔਰਤ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਇਆ ਗਿਆ ਤੇ ਉਸ ਨੂੰ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ ਗਈ ਪਰ ਪਰਿਵਾਰਕ ਮੈਂਬਰਾਂ ਨੂੰ ਕਿਹਾ ਗਿਆ ਕਿ ਇਥੇ ਮਰੀਜ਼ ਜ਼ਿਆਦਾ ਹੋਣ ਕਾਰਨ ਬੈਡ ਮੌਜੂਦ ਨਹੀਂ ਹੈ, ਇਸ ਕਰ ਕੇ ਮਰੀਜ਼ ਨੂੰ ਕਿਸੇ ਹੋਰ ਹਸਪਤਾਲ ਭੇਜਿਆ ਜਾਵੇ। ਇਸ ਦੌਰਾਨ ਔਰਤ ਦੀ ਮੌਤ ਹੋ ਗਈ ਤੇ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕੀਤਾ ਤੇ ਡਾਕਟਰਾਂ ਤੇ ਸਟਾਫ ਮੈਂਬਰਾਂ ਨਾਲ ਕੁੱਟਮਾਰ ਕੀਤੀ। ਇਸ ਸਬੰਧੀ ਇਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿਚ ਹਸਪਤਾਲ ਸਟਾਫ ਤੇ ਪੀੜਤਾ ਦੇ ਪਰਿਵਾਰਕ ਮੈਂਬਰ ਇਕ ਦੂਜੇ ‘ਤੇ ਡਾਂਗਾਂ ਤੇ ਸੋਟੀਆਂ ਨਾਲ ਹਮਲਾ ਕਰ ਰਹੇ ਹਨ।-ਪੀਟੀਆਈ

News Source link