ਵਾਸ਼ਿੰਗਟਨ, 1 ਮਈਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਦੀ ਯਾਤਰਾ ‘ਤੇ ਭਾਰਤੀਆਂ ਉਪਰ ਲਗਾਈ ਪਾਬੰਦੀ ਤੋਂ ਵਿਦਿਆਰਥੀਆਂ, ਵਿਦਵਾਨਾਂ ਤੇ ਪੱਤਰਕਾਰਾਂ ਅਤੇ ਵਿਅਕਤੀਆਂ ਦੀਆਂ ਕੁਝ ਸ਼੍ਰੇਣੀਆਂ ਨੂੰ ਛੋਟ ਦਿੱਤੀ ਗਈ ਹੈ। ਬਾਇਡਨ ਨੇ 4 ਮਈ ਤੋਂ ਭਾਰਤ ਤੋਂ ਯਾਤਰਾ ‘ਤੇ ਪਾਬੰਦੀ ਲਾਉਣ ਦੇ ਐਲਾਨ ਦੇ ਕੁਝ ਘੰਟਿਆਂ ਬਾਅਦ ਇਸ ਹੁਕਮ ਵਿੱਚ ਸੋਧ ਕਰ ਦਿੱਤੀ ਗਈ ਹੈ। ਪਹਿਲਾਂ ਬਾਇਡਨ ਨੇ ਹੁਕਮ ਵਿੱਚ ਕਿਹਾ ਸੀ ਕਿ ਜਿਹੜਾ ਵਿਅਕਤੀ ਅਮਰੀਕੀ ਨਾਗਰਿਕ ਨਹੀਂ ਹੈ ਤੇ ਬੀਤੇ 14 ਦਿਨਾਂ ਤੋਂ ਭਾਰਤ ਵਿੱਚ ਰਹਿ ਰਿਹਾ ਹੈ, ਉਸ ਨੂੰ ਅਮਰੀਕਾ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਯਾਤਰਾ ਪਾਬੰਦੀ ਦੀ ਛੋਟ ਬ੍ਰਾਜ਼ੀਲ, ਚੀਨ, ਈਰਾਨ ਅਤੇ ਦੱਖਣੀ ਅਫਰੀਕਾ ਦੇ ਯਾਤਰੀਆਂ ਦੀਆਂ ਕੁਝ ਸ਼੍ਰੇਣੀਆਂ ਨੂੰ ਦਿੱਤੀ ਹੈ।

News Source link