ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 3 ਮਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਮਾਨਤਾ ਪ੍ਰਾਪਤ ਤੇ ਪੀਲੇ ਕਾਰਡਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਫਰੰਟਲਾਈਨ ਵਾਰੀਅਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਇਕ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਪੰਜਾਬ ਦੇ ਇਸ ਐਲਾਨ ਮਗਰੋਂ ਉਪਰੋਕਤ ਸ਼੍ਰੇਣੀ ਦੇ ਪੱਤਰਕਾਰ ਹੁਣ ਪੰਜਾਬ ਵਿੱਚ ਕਿਸੇ ਵੀ ਕੋਵਿਡ ਟੀਕਾਕਰਨ ਸੈਂਟਰ ਤੋਂ ‘ਮੂਹਰਲੀ ਕਤਾਰ ਦੇ ਯੋਧਿਆਂ’ ਵਜੋਂ ਟੀਕੇ ਲਗਵਾ ਸਕਣਗੇ।

News Source link