ਜੋਗਿੰਦਰ ਸਿੰਘ ਓਬਰਾਏ
ਖੰਨਾ, 4 ਮਈ

ਇਥੋਂ ਦੇ ਰੇਲਵੇ ਸਟੇਸ਼ਨ ‘ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਸਰਕਾਰ ਵੱਲੋਂ ਪੰਜਾਬ ਵਿਚ ਲਾਈਆਂ ਪਾਬੰਦੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਲੌਕਡਾਊਨ ਕਰਕੇ ਲੋਕਾਂ ਦੇ ਕਾਰੋਬਾਰ ਬੰਦ ਕਰਨ ਦੀ ਥਾਂ ਵੈਕਸੀਨ, ਹਸਪਤਾਲ, ਦਵਾਈਆਂ ਅਤੇ ਆਕਸੀਜਨ ਦਾ ਪ੍ਰਬੰਧ ਕਰਨ ਵਿਚ ਧਿਆਨ ਲਾਵੇ। ਸ੍ਰੀ ਹਰਮਿੰਦਰ ਸਿੰਘ, ਦਲਜੀਤ ਸਿੰਘ ਸਵੈਚ ਅਤੇ ਜਗਜੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੇ ਘਰ ਭਰਨ ਲਈ ਕਿਸਾਨ ਮਾਰੂ ਕਾਨੂੰਨ ਲੋਕਾਂ ‘ਤੇ ਥੋਪ ਰਹੀ ਹੈ ਅਤੇ ਦੂਜੇ ਪਾਸੇ ਅੱਤ ਦੀ ਮਹਿੰਗਾਈ ਨਾਲ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ। ਇਸ ਮੌਕੇ ਕਸ਼ਮੀਰਾ ਸਿੰਘ, ਦੀਦਾਰ ਸਿੰਘ, ਰੁਪਿੰਦਰ ਸਿੰਘ, ਰਛਪਾਲ ਸਿੰਘ, ਅਵਤਾਰ ਸਿੰਘ, ਡਾ.ਚਰਨਜੀਤ ਸਿੰਘ, ਬਲਜੀਤ ਸਿੰਘ, ਸੋਹਣ ਸਿੰਘ, ਸੁੱਖੀ ਰਤਨਪਾਲੋਂ, ਹਰਮੇਸ਼ ਸਿੰਘ, ਮੇਹਰ ਸਿੰਘ, ਹਰਜਿੰਦਰ ਸਿੰਘ, ਵਿਕਾਸ ਤਿਵਾੜੀ, ਪਰਮਜੀਤ ਸਿੰਘ ਹਾਜ਼ਰ ਸਨ।

News Source link