ਮਹਿੰਦਰ ਸਿੰਘ ਰੱਤੀਆਂ
ਮੋਗਾ, 4 ਮਈ

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਲੁਧਿਆਣਾ ਕੌਮੀ ਮਾਰਗ ਸਥਿਤ ਬਹੁਮੰਤਵੀ ਇਨਡੋਰ ਸਟੇਡੀਅਮ ਨੂੰ ਆਰਜ਼ੀ ਜੇਲ੍ਹ ‘ਚ ਤਬਦੀਲ ਕਰ ਦਿੱਤਾ ਹੈ। ਡੀਐੱਸਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਕਰਫ਼ਿਊ ਤੇ ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ ਕਰੀਬ 25 ਲੋਕਾਂ ਨੂੰ ਬੰਦ ਕੀਤਾ ਹੈ। ਉਨ੍ਹਾਂ ਦੇ ਕਰੋਨਾ ਟੈਸਟ ਲਈ ਨਮੂਨੇ ਵੀ ਲਏ ਗਏ ਹਨ ਅਤੇ ਰਿਪੋਰਟ ਆਉਣ ਤੱਕ ਉਨ੍ਹਾਂ ਨੂੰ ਇਥੇ ਰਹਿਣਾ ਪਵੇਗਾ। ਗ੍ਰਿਫ਼ਤਾਰ ਲੋਕਾਂ ਨੂੰ ਯੋਗ ਕਰਵਾਇਆ ਜਾ ਰਿਹਾ ਹੈ ਅਤੇ ਬਕਾਇਦਾ ਨਿਯਮਾਂ ਦੀ ਪਾਲਣਾ ਲਈ ਪਾਠ ਪੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਜ਼ ਰਾਤ ਅਤੇ ਸ਼ੁੱਕਰਵਾਰ ਸ਼ਾਮ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਗਿਆ ਹੈ।

News Source link